ਪੰਜਾਬ

punjab

ETV Bharat / videos

ਡਰਬੀ ਵਿਖੇ ਗੁਰਦੁਆਰਾ ਸਾਹਿਬ 'ਚ ਹੋਈ ਭੰਨ-ਤੋੜ ਦੀ ਡਾ. ਰੂਪ ਸਿੰਘ ਵੱਲੋਂ ਨਿਖੇਧੀ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

By

Published : May 26, 2020, 8:56 PM IST

ਅੰਮ੍ਰਿਤਸਰ: ਇੰਗਲੈਂਡ ਦੇ ਸ਼ਹਿਰ ਡਰਬੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ’ਚ ਦਾਖ਼ਲ ਹੋ ਕੇ ਇੱਕ ਪਾਕਿਸਤਾਨੀ ਵਿਅਕਤੀ ਵੱਲੋਂ ਕੀਤੀ ਭੰਨ ਤੋੜ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਇਸ ਸਿਰਫਿਰੇ ਵਿਅਕਤੀ ਵੱਲੋਂ ਉਦੋਂ ਗੁਰੂ ਘਰ ਦੀ ਭੰਨ ਤੋੜ ਕੀਤੀ ਗਈ, ਜਦੋਂ ਸਮੁੱਚੇ ਸੰਸਾਰ ਭਰ ’ਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਚਲਦੀ ਕੋਰੋਨਾ ਮਹਾਂਮਾਰੀ ਕਰਕੇ ਡਰਬੀ ਵਿਖੇ ਸਥਿਤ ਇਸ ਗੁਰੂ ਘਰ ਵੱਲੋਂ ਹੋਰ ਗੁਰੂ ਘਰਾਂ ਵਾਂਗ ਲੋੜਵੰਦਾਂ ਦੀ ਰੋਜ਼ਾਨਾ ਵੱਡੇ ਪੱਧਰ ’ਤੇ ਮੱਦਦ ਕੀਤੀ ਜਾ ਰਹੀ ਹੈ, ਤੇ ਉਸ ਸਮੇਂ ਇਸ ਵਿਅਕਤੀ ਨੇ ਗੁਰੂ ਘਰ ’ਚ ਭੰਨ ਤੋੜ ਕਰਕੇ ਨੁਕਸਾਨ ਕੀਤਾ ਹੈ, ਜੋ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਇਸ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਪਰ ਇਸ ਘਿਨੌਣੀ ਕਾਰਵਾਈ ਪਿੱਛੇ ਅਸਲ ਕਾਰਨ ਦੀ ਤਹਿ ਤੱਕ ਜਾਣਾ ਬਹੁਤ ਜ਼ਰੂਰੀ ਹੈ ਤੇ ਇਸ ਸਾਜ਼ਿਸ਼ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਣਾ ਚਾਹੀਦਾ ਹੈ। ਉਨ੍ਹਾਂ ਇੰਗਲੈਂਡ ਸਰਕਾਰ ਨੂੰ ਅਪੀਲ ਕੀਤੀ ਕਿ ਘਟਨਾ ਦੀ ਸੱਚਾਈ ਬਾਰੇ ਜਲਦ ਤੋਂ ਜਲਦ ਪਤਾ ਲਾਇਆ ਜਾਵੇ ਤੇ ਗੁਰੂ ਘਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

ABOUT THE AUTHOR

...view details