ਡਾ.ਸੁਰਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਦਾ ਸੰਭਲਿਆ ਆਹੁਦਾ - ਗੁਰਦਾਸਪੁਰ
ਗੁਰਦਾਸਪੁਰ: ਜ਼ਿਲਾ ਫਾਜ਼ਿਲਕਾ ਵਿੱਚ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਵੱਜੋਂ ਸੇਵਾ ਨਿਭਾਅ ਰਹੇ ਡਾ. ਸੁਰਿੰਦਰ ਸਿੰਘ ਦੀ ਬਦਲੀ ਹੋਣ ਉਪਰੰਤ ਅੱਜ ਡਾ. ਸੁਰਿੰਦਰ ਸਿੰਘ ਨੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਦੇ ਅੁਹੁਦੇ ਦਾ ਚਾਰਜ ਸੰਭਾਲ ਲਿਆ ਹੈ। ਡਾ. ਸੁਰਿੰਦਰ ਸਿੰਘ ਦੇ ਜ਼ਿਲਾ ਗੁਰਦਾਸਪੁਰ ਵਿੱਚ ਪਹੁੰਚਣ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀ/ਕਰਮਚਾਰੀਆਂ ਵੱਲੋਂ ਸੁਆਗਤ ਕੀਤਾ ਗਿਆ। ਆਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਜੋਕੇ ਮਹਿੰਗਾਈ ਦੇ ਸਮੇਂ ਵਿੱਚ ਪੰਜਾਬ ਦੀ ਕਿਸਾਨੀ ਬਹੁਤ ਹੀ ਮੁਸ਼ਕਲ ਦੌਰ ਵਿੱਚੋਂ ਗੁਜ਼ਰ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਕਿੱਤੇ ਨੂੰ ਫਾਇਦੇਮੰਦ ਬਨਾਉਣ ਲਈ ਬਹੁਤ ਜ਼ਰੂਰੀ ਹੈ ਕਿ ਸੰਗਠਿਤ ਖੇਤੀ ਪ੍ਰਣਾਲੀ ਅਪਣਾਈ ਜਾਵੇ ਤਾਂ ਜੋ ਪ੍ਰਤੀ ਹੈਕਟੇਅਰ ਵਧੇਰੇ ਆਮਦਨ ਲਈ ਜਾ ਸਕੇ।