ਕਰਫਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਡਰੋਨ ਰਾਹੀਂ ਰੱਖੀ ਜਾ ਰਹੀ ਨਜ਼ਰ - ਕੋਰੋਨਾ ਮਹਾਂਮਾਰੀ
ਰੂਪਨਗਰ: ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਕਰਫਿਊ ਦੀ ਮਿਆਦ ਨੂੰ ਵਧਾ ਕੇ 30 ਅਪ੍ਰੈਲ ਤੱਕ ਕਰ ਦਿੱਤਾ ਹੈ ਜਿਸ ਤਹਿਤ ਸੂਬਾ ਸਰਕਾਰ ਨੇ ਕਰਫਿਊ ਨੂੰ ਹੋਰ ਸਖ਼ਤ ਕਰ ਦਿੱਤਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਹੁਣ ਡਰੋਨ ਰਾਹੀਂ ਲੋਕਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਕਰਫਿਊ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਜਿਨ੍ਹਾਂ ਨੂੰ ਰੋਕਣ ਲਈ ਡਰੋਨ ਦਾ ਸਹਾਰਾ ਲਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਜੇਕਰ ਕੋਈ ਵਿਅਕਤੀ ਬਾਹਰ ਨਿਕਲਦਾ ਨਜ਼ਰ ਆਉਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।