ਨਸ਼ੇ ਦੇ ਆਦੀ ਨੌਜਵਾਨ ਨੂੰ ਨਸ਼ਾ ਛਡਾਓ ਕੇਂਦਰ 'ਚ ਕਰਾਇਆ ਭਰਤੀ - Addiction centre in punjab
ਬਠਿੰਡਾ ਵਿੱਚ ਕਰੋੜਾਂ ਰੁਪਏ ਦਾ ਚਿੱਟਾ ਪੀਣ ਵਾਲੇ ਇੱਕ ਵਿਅਕਤੀ ਨੂੰ ਵੀਰਵਾਰ ਨੂੰ ਨਸ਼ਾ ਛਡਾਊ ਕੇਂਦਰ ਵਿੱਚ ਦਾਖ਼ਲ ਕਰਵਾਉਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਨੌਜਵਾਨ ਕਾਫ਼ੀ ਸਾਲਾਂ ਤੋਂ ਚਿੱਟੇ ਦਾ ਨਸ਼ਾ ਕਰ ਰਿਹਾ ਸੀ ਤੇ ਕਰੋੜਾਂ ਰੁਪਏ ਬਰਬਾਦ ਕਰ ਚੁੱਕਿਆ ਸੀ। ਇਸ ਬਾਰੇ ਨੌਜਵਾਨ ਦਾ ਇਲਾਜ ਕਰ ਰਹੇ ਡਾਕਟਰ ਅਰੁਣ ਨੇ ਦੱਸਿਆ ਕਿ ਨੌਜਵਾਨ ਕਾਫ਼ੀ ਸਮੇਂ ਤੋਂ ਚਿੱਟੇ ਦਾ ਨਸ਼ਾ ਕਰ ਰਿਹਾ ਹੈ। ਇਸ ਲਈ ਉਸ ਨੂੰ ਠੀਕ ਹੋਣ ਵਿੱਚ ਕੁਝ ਸਮਾਂ ਜ਼ਰੂਰ ਲੱਗੇਗਾ। ਫ਼ਿਲਹਾਲ ਉਸ ਦੇ ਹਰ ਤਰ੍ਹਾਂ ਦੇ ਟੈਸਟ ਕੀਤੇ ਜਾ ਰਹੇ ਹਨ। ਦੱਸ ਦਈਏ, ਪਿਛਲੇ ਦਿਨੀਂ ਈਟੀਵੀ ਭਾਰਤ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਦੀ ਖ਼ਬਰ ਨੂੰ ਪ੍ਰਮੁੱਖਤਾ ਨਾਲ ਵਿਖਾਇਆ ਸੀ ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀਸ ਹਰਕਤ ਵਿੱਚ ਆਈ।