ਨਸ਼ੀਲੇ ਪਦਾਰਥ ਦੀ ਵੱਡੀ ਖੇਪ ਸਮੇਤ ਤਸਕਰ ਗ੍ਰਿਫਤਾਰ - ਨਸ਼ਾ ਤਸਕਰ ਗ੍ਰਿਫਤਾਰ
ਅੰਮ੍ਰਿਤਸਰ: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵੱਡੀ ਮੁਹਿੰਮ ਵਿੱਢੀ ਗਈ ਹੈ। ਅਜਨਾਲਾ ਵਿੱਚ ਐਸਟੀਐਫ ਵੱਲੋਂ ਰੇਡ ਕੀਤੀ ਗਈ ਹੈ। ਐਸਟੀਐਫ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਨਸ਼ਾ ਤਸਕਰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੌਜਵਾਨਾਂ ਨੂੰ ਨਸ਼ੀਲਾ ਪਦਾਰਥ ਸਪਲਾਈ ਕਰਦਾ ਸੀ। ਕਾਬੂ ਕੀਤੇ ਗਏ ਤਸਕਰ ਤੋਂ 52 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਸਪਲਾਈ ਮੌਕੇ ਵਰਤੀ ਜਾਂਦੀ ਕਾਰ ਵੀ ਕਬਜ਼ੇ ਵਿੱਚ ਲਈ ਗਈ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਗਿਆ ਹੈ ਫਿਲਹਾਲ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣੈ ਕਿ ਜੋ ਵੀ ਜਾਣਕਾਰੀ ਸਾਹਮਣੇ ਆਈ ਉਸ ਸਬੰਧੀ ਜਾਣਕਾਰੀ ਦੇ ਦਿੱਤੀ ਜਾਵੇਗੀ।