ਸੀਆਈਏ ਸਟਾਫ਼ ਨੇ ਨਸ਼ਾ ਤਸਕਰ ਕੀਤਾ ਕਾਬੂ - ਨਸ਼ਾ ਤਸਕਰ ਕਾਬੂ
ਫ਼ਰੀਦਕੋਟ ਸੀਆਈਏ ਸਟਾਫ ਨੇ ਇੱਕ ਨਸ਼ਾ ਤਸਕਰ ਨੂੰ 210 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਫ਼ਰੀਦਕੋਟ ਦੇ ਨੇੜਲੇ ਪਿੰਡਾਂ ਵਿੱਚ ਨਸ਼ਾ ਤਸਕਰ ਸਰਗਰਮ ਹੈ ਜੋ ਨਸ਼ਾ ਸਪਲਾਈ ਕਰਦਾ ਹੈ ਜਿਸ ਤੋਂ ਬਾਅਦ ਪੁਲਿਸ ਨੇ ਗੁਪਤ ਸੂਚਨਾ ਤਹਿਤ ਨਾਕੇਬੰਦੀ ਕੀਤੀ ਅਤੇ ਪਿੰਡ ਢਿਲਵਾਂ ਦੇ ਕੋਲੋਂ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਜਿਸਦੀ ਤਲਾਸ਼ੀ ਦੌਰਾਨ ਉਸ ਤੋਂ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਨੇ ਨਸ਼ਾ ਤਸਕਰ ਖਿਲਾਫ਼ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।