ਲੁਧਿਆਣਾ 'ਚ 80 ਲੱਖ ਦੀ ਹੈਰੋਇਨ ਸਣੇ ਨਸ਼ਾ ਤਸਕਰ ਕਾਬੂ - ludhiana crime news in punjabi
ਲੁਧਿਆਣਾ: ਐਸਟੀਐਫ ਨੇ ਚੰਡੀਗੜ੍ਹ ਰੋਡ 'ਤੇ ਸਥਿਤ ਪਿੰਡ ਮੁੰਡੀਆਂ ਕਲਾਂ ਨੇੜੇ ਇੱਕ ਮੋਟਰਸਾਈਕਲ ਸਵਾਰ ਨਸ਼ਾ ਤਸਕਰ ਨੂੰ 185 ਗ੍ਰਾਮ ਹੈਰੋਇਨ ਦੇ ਸਣੇ ਕਾਬੂ ਕੀਤਾ ਹੈ। ਫੜੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ 'ਚ ਕੀਮਤ 80 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਸਬੰਧੀ ਐਸਟੀਐਫ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਕਰ ਅੰਗਰੇਜ ਸਿੰਘ ਨਾਂਅ ਦੇ ਵਿਅਕਤੀ ਨੂੰ ਜਦੋਂ ਰੋਕਿਆ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ 185 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।