ਕੁਰਾਲੀ ਵਿੱਚ ਨਸ਼ੀਲੇ ਪਦਾਰਥਾਂ ਸਣੇ ਨੌਜਵਾਨ ਕਾਬੂ - mohali news
ਕੁਰਾਲੀ 'ਚ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ। ਇਸ ਬਾਰੇ ਜਾਂਚ ਅਧਿਕਾਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਵਿਅਕਤੀ ਤੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਨੇ ਕਿਹਾ ਮੁਲਜ਼ਮ 'ਤੇ ਪਹਿਲਾਂ ਵੀ ਐਨਡੀਪੀਸੀ ਐਕਟ ਦੇ ਤਹਿਤ ਮਾਮਲਾ ਦਰਜ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਹੁਣ ਉਸ 'ਤੇ ਧਾਰਾ 21,61,85 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।