ਤਰਨ ਤਾਰਨ: 20 ਗ੍ਰਾਮ ਹੈਰੋਇਨ ਤੇ 8 ਹਜ਼ਾਰ ਰੁਪਏ ਡਰੱਗ ਮਨੀ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ - ਡਰੱਗ ਮਨੀ ਸਣੇ 1 ਨਸ਼ਾ ਤਸਰਕਰ ਗ੍ਰਿਫ਼ਤਾਰ
ਤਰਨ ਤਾਰਨ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਪੁਲਿਸ ਵੱਲੋਂ ਨਸ਼ਾ ਤੇ ਨਸ਼ਾ ਤਸਕਰੀ 'ਤੇ ਠੱਲ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ 'ਚ ਤਰਨ ਤਾਰਨ ਪੁਲਿਸ ਨੇ 1 ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਇਸ ਬਾਰੇ ਦੱਸਦੇ ਹੋਏ ਐਸਐਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ 'ਚ ਨਾਕੇਬੰਦੀ ਦੇ ਦੌਰਾਨ ਪੁਲਿਸ ਨੇ ਦੋ ਲੋਕਾਂ ਦੀ ਚੈਕਿੰਗ ਕੀਤੀ ਤਾਂ ਉਨ੍ਹਾਂ ਕੋਲੋਂ ਇੱਕ ਕਿਲੋਂ 20 ਗ੍ਰਾਮ ਹੈਰੋਇਨ ਤੇ 8 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਜਦੋਂ ਕਿ ਦੂਜਾ ਤਸਕਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਲਵਿੰਦਰ ਸਿੰਘ ਉਰਫ ਸ਼ਿੰਦਾ ਵਾਸੀ ਵਾੜਾ ਤੇਲੀਆਂ ਰਾਜਾ ਸਾਂਸੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਖਿਲਾਫ ਨਸ਼ਾ ਤਸਕਰੀ ਸਬੰਧੀ ਕਈ ਮਾਮਲੇ ਦਰਜ ਹਨ। ਪੁਲਿਸ ਵੱਲੋਂ ਮੁਲਜ਼ਮ ਖਿਲਾਫ ਐਨਡੀਪੀਐਸ ਤਹਿਤ ਮਾਮਲਾ ਦਰਜ ਕਰ ਪੁੱਛਗਿਛ ਕੀਤੀ ਜਾ ਰਹੀ ਹੈ।