ਤਰਨ ਤਾਰਨ 'ਚ ਨਸ਼ਾ ਤਸਕਰਾਂ ਨੇ ਚਲਾਈਆਂ ਗੋਲੀਆਂ - ਗੋਲੀਆਂ ਚਲਾ ਕੇ ਹਮਲਾ
ਤਰਨ ਤਾਰਨ: ਪੰਜਾਬ ਵਿੱਚ ਨਸ਼ੇ 'ਤੇ ਠੱਲ੍ਹ ਪਾਉਣ ਦੀਆਂ ਗੱਲਾਂ ਤਾਂ ਅਕਸਰ ਕੀਤੀਆਂ ਜਾਂਦੀਆਂ ਹਨ ਪਰ ਜ਼ਮੀਨੀ ਪੱਧਰ 'ਤੇ ਨਸ਼ਾਂ ਪਹਿਲਾਂ ਵਾਂਗ ਹੀ ਵਿਕ ਰਿਹਾ ਹੈ। ਤਰਨ ਤਾਰਨ ਦੇ ਭਿੱਖੀਵਿੰਡ ਤੋਂ ਨਸ਼ਾ ਤਸਕਰਾਂ ਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਨਸ਼ਾ ਤਸਕਰਾਂ ਨੂੰ ਮੁਹੱਲਾ ਵਾਸੀਆਂ ਵੱਲੋਂ ਅਜਿਹਾ ਕੰਮ ਕਰਨ ਤੋਂ ਮਨ੍ਹਾਂ ਕੀਤਾ ਗਿਆ ਤਾਂ ਨਸ਼ਾ ਤਸਕਰਾਂ ਨੇ ਮੁਹੱਲੇ ਦੇ 2 ਲੋਕਾਂ 'ਤੇ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।