ਚਾਹ ਪੱਤੀ ਦੇ ਪੈਕਟਾਂ ਵਿੱਚ ਨਸ਼ਾ ਵੇਚਣ ਵਾਲੇ ਕਾਬੂ
ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਚਾਰ ਲੋਕਾਂ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਨੌਜਵਾਨ ਚਾਹ ਪੱਤੀ ਦੇ ਪੈਕਟਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦੇ ਸਨ। ਇਹ ਨਸ਼ਾ ਤਸਕਰ ਪੁਲਿਸ ਦੀ ਅੱਖਾਂ ਵਿੱਚ ਧੂੜ ਪਾ ਕੇ ਨਸ਼ਾ ਸਪਲਾਈ ਕਰਨ ਲਈ ਅਲੱਗ-ਅਲੱਗ ਹੱਥਕੰਡੇ ਅਪਣਾਉਂਦੇ ਸਨ। ਲਾਂਬੜਾ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।