ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਨਸ਼ਾ ਬਰਾਮਦ - ਅਫੀਮ ਅਤੇ ਹੋਰ ਨਸ਼ੀਲੇ ਪਦਾਰਥ
ਫਿਰੋਜ਼ਪੁਰ: ਪੰਜਾਬ ਦੀਆਂ ਜੇਲ੍ਹਾਂ 'ਚ ਨਸ਼ਾ ਅਤੇ ਮੋਬਾਇਲ ਮਿਲਣ ਦੀਆਂ ਘਟਨਾਵਾਂ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚੋਂ ਨਸ਼ਾ ਬਰਾਮਦ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹ ਦੇ ਬਾਹਰੋਂ ਕਿਸੇ ਵਲੋਂ ਕੋਸਕੋ ਦੀ ਗੇਂਦ ਨੂੰ ਅੰਦਰ ਸੁੱਟਿਆ ਗਿਆ, ਜਿਸ 'ਚ ਅਫੀਮ ਅਤੇ ਹੋਰ ਨਸ਼ੀਲੇ ਪਦਾਰਥ ਸੀ। ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਨਸ਼ੇ ਨੂੰ ਕਬਜੇ 'ਚ ਲੈਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਬਣਦੀ ਕਾਰਵਾਈ ਅਮਲ 'ਚ ਲਿਆਉਂਦੀ ਜਾਵੇਗੀ।