ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਪਲਸੌਰਾ 'ਚ ਵੰਡਿਆ ਗਿਆ ਰਾਸ਼ਨ - COVID-19
🎬 Watch Now: Feature Video
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚਲਦੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਹਰ ਹਫ਼ਤੇ ਪ੍ਰਵਾਸੀ ਮਜ਼ਦੂਰਾਂ ਨੂੰ ਤੇ ਗਰੀਬ ਲੋਕਾਂ ਨੂੰ ਰਾਸ਼ਨ ਅਤੇ ਖਾਣਾ ਵੰਡਿਆ ਜਾ ਰਿਹਾ ਹੈ। ਹਾਲ ਹੀ ਵਿੱਚ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਪਲਸੌਰਾ ਪਿੰਡ ਵਿੱਚ ਤਕਰੀਬਨ 80 ਲੋਕਾਂ ਨੂੰ ਰਾਸ਼ਨ ਵੰਡਿਆ ਗਿਆ ਹੈ। ਇਸ ਦੇ ਨਾਲ ਹੀ ਡਾਕਟਰ ਵਿਜੇਤਾ ਮਹਿਤਾ ਨੇ ਦੱਸਿਆ ਕਿ ਉਹ ਚੰਡੀਗੜ੍ਹ ਟ੍ਰੈਫਿਕ ਪੁਲਿਸ ਤੋਂ ਬਹੁਤ ਪ੍ਰਭਾਵਿਤ ਹੋਈ ਹੈ, ਕਿਉਂਕਿ ਚੰਡੀਗੜ ਟ੍ਰੈਫਿਕ ਪੁਲਿਸ ਲੋਕਾਂ ਨੂੰ ਖਾਣਾ ਵੰਡ ਰਹੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਵੀ ਇਸ ਕੰਮ ਵਿੱਚ ਆਪਣਾ ਯੋਗਦਾਨ ਪਾਇਆ।