ਗੁਰਦਾਸਪੁਰ 'ਚ ਸਫ਼ਲ ਰਿਹਾ ਕੋਰੋਨਾ ਵੈਕਸੀਨ ਦਾ ਡਰਾਈ ਰਨ - ਕੋਰੋਨਾ ਵੈਕਸੀਨ ਦਾ ਡ੍ਰਾਈ ਰਨ
ਗੁਰਦਾਸਪੁਰ: ਸਿਵਲ ਹਸਪਤਾਲ ਗੁਰਦਾਸਪੁਰ 'ਚ ਕੋਰੋਨਾ ਵੈਕਸੀਨ ਦਾ ਡਰਾਈ ਰਨ ਆਯੋਜਿਤ ਕੀਤਾ ਗਿਆ। ਐਸਐਮਓ ਡਾ. ਚੇਤਨਾ ਨੇ ਦੱਸਿਆ ਕਿ ਹਸਪਤਾਲ 'ਚ ਡਰਾਈ ਰਨ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ। ਕੋਰੋਨਾ ਵੈਕਸੀਨੇਸ਼ਨ ਲਈ ਹਸਪਤਾਲ ਤੇ ਜ਼ਿਲ੍ਹੇ 'ਚ 18 ਵੈਕਸੀਨੇਸ਼ਨ ਸੈਂਟਰ ਤਿਆਰ ਕੀਤਾ ਗਿਆ ਹੈ। ਇਸ ਡਰਾਈ ਰਨ 'ਚ ਫ਼ਰੰਟ ਲਾਈਨ ਸਿਹਤ ਵਰਕਰਾਂ ਦੀ ਵੈਕਸੀਨੇਸ਼ਨ ਨੂੰ ਪਹਿਲ ਦਿੱਤੀ ਗਈ। ਇਸ ਲਈ 7700 ਕਰਮਚਾਰੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਵੈਕਸੀਨੇਸ਼ਨ ਤੋਂ ਪਹਿਲਾਂ ਸਕ੍ਰੀਨਿੰਗ ਤੇ ਬਾਅਦ ਵਿੱਚ ਟੀਕਾ ਲਗਵਾਉਣ ਵਾਲੇ ਲੋਕਾਂ ਨੂੰ ਅੱਧੇ ਘੰਟੇ ਲਈ ਨਿਗਰਾਨੀ 'ਚ ਰੱਖਿਆ ਗਿਆ। ਜ਼ਿਲ੍ਹੇ 'ਚ ਚਾਰ ਥਾਵਾਂ ਉੱਤੇ 25-25 ਕਰਮਚਾਰੀਆਂ ਨੂੰ ਟੀਕਾ ਲਗਾਉਣ ਦੀ ਪ੍ਰਕੀਰਿਆ ਪੂਰੀ ਕੀਤੀ ਗਈ।