ਪੰਜਾਬ

punjab

ETV Bharat / videos

ਪਰਾਲੀ ਸਾੜਨ ਵਿਰੁੱਧ ਪ੍ਰਸ਼ਾਸਨ ਸਖ਼ਤ, ਬਰਨਾਲਾ 'ਚ ਹੁਣ ਤੱਕ ਕੱਟੇ 582 ਚਲਾਨ - ਬਾਰਨਾਲਾ ਪੁਲਿਸ ਨੇ ਦਰਜ ਕੀਤੇ ਪਰਾਲੀ ਸਾੜਨ ਦੇ 82 ਕੇਸ

By

Published : Nov 14, 2019, 1:13 PM IST

ਕਿਸਾਨ ਯੂਨੀਅਨ ਐਸਐਸਪੀ ਬਰਨਾਲਾ ਦੇ ਦਫ਼ਤਰ ਅੱਗੇ ਧਰਨਾ ਲਗਾਉਣ ਦਾ ਐਲਾਨ ਕਰ ਚੁੱਕੀ ਹੈ। ਉਥੇ ਹੀ ਜ਼ਿਲ੍ਹਾ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨਾਲ ਸਖ਼ਤੀ ਤੋਂ ਪੇਸ਼ ਆ ਰਹੀ ਹੈ। ਪੁਲੀਸ ਪ੍ਰਸ਼ਾਸ਼ਨ ਵੱਲੋਂ 80 ਕਿਸਾਨਾਂ 'ਤੇ ਪਰਚੇ ਦਰਜ ਕੀਤੇ ਗਏ ਹਨ ਜਦਕਿ 58 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਰਨਾਲਾ ਪ੍ਰਸ਼ਾਸ਼ਨ ਨੇ 582 ਚਲਾਨ ਕੱਟੇ ਹਨ, ਜਿਸ ਦਾ ਜੁਰਮਾਨਾ ਲਗਭਗ 12.50 ਲੱਖ ਰੁਪਏ ਬਣਦਾ ਹੈ। ਦੂਜੇ ਪਾਸੇ ਕਿਸਾਨਾਂ 'ਤੇ ਕਾਰਵਾਈ ਕਰਨ 'ਤੇ ਕਿਸਾਨਾਂ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 15 ਨਵੰਬਰ ਨੂੰ ਐਸਐਸਪੀ ਦਫ਼ਤਰ ਦਾ ਘਿਰਾਉ ਕਰਕੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ।

ABOUT THE AUTHOR

...view details