ਡੀਐਸਪੀ ਬਾਬਾ ਬਕਾਲਾ ਸਾਹਿਬ ਵਲੋਂ ਤਿੰਨ ਪਿੰਡਾਂ ਦੀ ਪੰਚਾਇਤਾਂ ਨਾਲ ਕੀਤੀ ਮੀਟਿੰਗ - ਸਿਹਤ ਵਿਭਾਗ
ਅੰਮ੍ਰਿਤਸਰ: ਬਾਬਾ ਬਕਾਲਾ ਸਾਹਿਬ ਦੇ ਡੀਐਸਪੀ ਸੁਰਿੰਦਰਪਾਲ ਸਿੰਘ ਵਲੋਂ ਬਿਆਸ 'ਚ ਤਿੰਨ ਪਿੰਡਾਂ ਦੀਆਂ ਪੰਚਾਇਤਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਪੁਲਿਸ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਗਈ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਉਹ ਵੀ ਆਪਣੇ ਪਿੰਡਾਂ ਅਤੇ ਲੋਕਾਂ ਨੂੰ ਜਾਗਰੂਕ ਕਰਨ, ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਜੇਕਰ ਕੋਈ ਨਸ਼ੇ ਦੀ ਤਸਕਰੀ ਕਰਦਾ ਤਾਂ ਉਸ ਸਬੰਧੀ ਸੂਚਨਾ ਦਿੱਤੀ ਜਾਵੇ ਤਾਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਨਸ਼ਿਆਂ 'ਤੇ ਕੁਝ ਠੱਲ ਪਾਈ ਜਾ ਸਕੇ।