ਸ੍ਰੀ ਫ਼ਤਿਹਗੜ੍ਹ ਸਾਹਿਬ: ਡੀਐੱਸਪੀ ਮਨਜੋਤ ਕੌਰ ਨੇ ਸਲਮ ਖੇਤਰਾਂ 'ਚ ਰਹਿਣ ਵਾਲੀਆਂ ਔਰਤਾਂ ਨੂੰ ਵੰਡੇ ਸੈਨੇਟਰੀ ਨੈਪਕਿਨ - ਕੋਵਿਡ-19
ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਸ੍ਰੀ ਫ਼ਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਨਿਵੇਕਲੀ ਪਹਿਲ ਕਦਮੀ ਕਰਦਿਆਂ ਬੱਸੀ ਪਠਾਣਾਂ ਦੇ ਸਲਮ ਖੇਤਰਾਂ ਵਿੱਚ ਰਹਿਣ ਵਾਲੀਆਂ ਤੇ ਹੋਰ ਲੋੜਵੰਦ ਔਰਤਾਂ ਨੂੰ ਸੈਨੇਟਰੀ ਨੈਪਕਿਨ ਵੰਡੇ ਗਏ ਹਨ। ਇਸ ਮੌਕੇ ਡੀਐੱਸਪੀ ਮਨਜੋਤ ਕੌਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਲੱਗੇ ਹੋਏ ਕਰਫ਼ਿਊ ਦੌਰਾਨ ਔਰਤਾਂ ਨੂੰ ਐਨਜੀਓ ਦੀ ਮਦਦ ਨਾਲ ਸੈਨੇਟਰੀ ਨੈਪਕਿਨ ਮੁਹੱਈਆ ਕਰਵਾਏ ਜਾ ਰਹੇ ਹਨ।