ਖੇਤੀ ਕਾਨੂੰਨ ਪਾਸ ਹੋਣ ਨਾਲ ਕਾਂਗਰਸ ਦੀ ਦੋਗਲੀ ਨੀਤੀ ਆਈ ਸਾਹਮਣੇ - ਜੀਤ ਮਹਿੰਦਰ ਸਿੰਘ
ਬਠਿੰਡਾ:ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨ ਲਾਗੂ ਕਰਨ ਦੀਆਂ ਖਬਰਾਂ ਆ ਰਹੀਆਂ ਹਨ। ਇਸ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸੱਕਤਰ ਜੀਤ ਮਹਿੰਦਰ ਸਿੰਘ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਜੀਤ ਮਹਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦੇ ਹੋੋਏ ਕਿਹਾ, "ਕੇਂਦਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਜਦੋਂ ਕਿ ਇਨ੍ਹਾਂ ਕਾਨੂੰਨਾਂ ਸਬੰਧੀ ਮਤਾ ਪਾਸ ਹੋਇਆ ਸੀ ਤਾਂ ਕਾਂਗਰਸ ਦੇ ਵਿੱਤ ਮੰਤਰੀ ਉਥੇ ਮੌਜੂਦ ਸਨ। ਹੁਣ ਜਦੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਅੰਦੋਲਨ ਕਰ ਰਹੇ ਹਨ ਤਾਂ ਕਈ ਲੋਕ ਇਸ ਨੂੰ ਬੰਦ ਕਰਵਾਉਣ ਦੀ ਫਿਰਾਕ 'ਚ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਲਾਗੂ ਹੋਣ ਨਾਲ ਕਾਂਗਰਸ ਦੀ ਦੋਗਲੀ ਨੀਤੀ ਸਾਹਮਣੇ ਆ ਗਈ ਹੈ।