ਕੋਰੋਨਾ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਪੁਲਿਸ ਸਖਤ - corona virus
ਪੰਜਾਬ ’ਚ ਕੋਰੋਨਾ ਲਗਾਤਾਰ ਆਪਣੇ ਪੈਰ ਪਸਾਰ ਰਿਹਾ ਹੈ ਜਿੱਥੇ ਪੰਜਾਬ ਸਰਕਾਰ ਨੇ ਸਖਤ ਨਿਰਦੇਸ਼ ਦਿੱਤੇ ਹਨ ਨਾਲ ਹੀ ਕੋਰੋਨਾ ਨੂੰ ਲੈ ਕੇ ਨਵੇਂ ਨਿਯਮ ਜਾਰੀ ਕੀਤੇ ਹਨ। ਦੂਜੇ ਪਾਸੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾ ਰਹੀ ਹੈ। ਨਾਲ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਚਾਲਾਨ ਕੀਤੇ ਜਾ ਰਹੇ ਹਨ। ਇਨ੍ਹਾਂ ਹੀ ਨਹੀਂ ਬਿਨਾਂ ਮਾਸਕ ਦੇ ਲੋਕਾਂ ਨੂੰ ਮਾਸਕ ਵੀ ਵੰਡੇ ਗਏ। ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।