ਜਲੰਧਰ: ਭਾਰਤ ਬੰਦ ਦਾ ਦਿਖਿਆ ਪੂਰਾ ਅਸਰ - highway blockade
ਜਲੰਧਰ: ਸੂਬੇ ਭਰ ਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤ ਬੰਦ (Bharat Bandh) ਦਾ ਅਸਰ ਪੂਰੀ ਤਰ੍ਹਾਂ ਦਿਖਾਈ ਦੇ ਰਿਹਾ ਹੈ। ਜਲੰਧਰ ਵਿਖੇ ਸ਼ਹਿਰ ਤੋਂ ਬਾਹਰ ਦੇ ਮਾਰਗਾਂ ਅਤੇ ਸ਼ਹਿਰ ਦੇ ਵਿੱਚ ਵੱਖ-ਵੱਖ ਥਾਵਾਂ ਤੇ ਕਿਸਾਨਾਂ ਵੱਲੋਂ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਕੀਤੇ ਗਏ ਬੰਦ ਕਾਰਨ ਆਵਾਜਾਈ ਪੂਰੀ ਤਰ੍ਹਾਂ ਰੁਕ ਗਈ ਹੈ। ਜ਼ਿਲ੍ਹੇ ਵਿਖੇ ਜਿਆਦਾਤਰ ਦੁਕਾਨਾਂ ਬੰਦ ਨਜਰ ਆ ਰਹੀਆਂ ਹਨ। ਦੱਸ ਦਈਏ ਕਿ ਕਿਸਾਨਾਂ ਵੱਲੋਂ ਐਮਰਜੈਂਸੀ ਸੇਵਾਵਾਂ ਨੂੰ ਹੀ ਚਾਲੂ ਰੱਖਿਆ ਗਿਆ ਹੈ। ਬਾਕੀ ਸਭ ਕੁਝ ਬੰਦ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਲੰਧਰ ਦੇ ਵੱਖ ਵੱਖ ਇਲਾਕਿਆਂ ਚ ਬੰਦ ਕਰਵਾਇਆ ਗਿਆ ਹੈ ਅਤੇ ਨਾਲ ਹੀ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਤੇ ਵੀ ਟਰੇਨਾਂ ਦੀ ਆਵਾਜਾਈ ਨੂੰ ਰੋਕਿਆ ਗਿਆ ਹੈ।