ਕਰਫਿਊ ਦੌਰਾਨ ਸੜਕਾਂ 'ਤੇ ਘੁੰਮਣ ਵਾਲਿਆਂ ਦੇ ਪੁਲਿਸ ਨੇ ਕੱਟੇ ਚਲਾਨ - police cut the challan
ਮਾਨਸਾ: ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਸਮੁੱਚੇ ਦੇਸ਼ ਨੂੰ ਲੌਕਡਾਊਨ ਕਰ ਦਿੱਤਾ ਹੈ। ਲੌਕਡਾਊਨ ਦੌਰਾਨ ਸੂਬਾ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸ਼ਹਿਰ 'ਚ ਨਾਕਾਬੰਦੀ ਕੀਤੀ ਗਈ। ਡੀ.ਐਸ.ਪੀ ਹਰਜਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਨੇ ਲੌਕਡਾਊਨ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਨਿਜਾਤ ਪਾਉਣ ਲਈ ਕੀਤਾ ਹੈ ਤੇ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਇਸ ਲੌਕਡਾਊਨ 'ਚ ਸਹਿਯੋਗ ਦੇਣ ਦੀ ਅਪੀਲ ਕੀਤੀ।