ਬਠਿੰਡਾ: ਕਰਫ਼ਿਊ ਦੌਰਾਨ ਸਮਾਜ ਸੇਵੀਆਂ ਨੇ ਗਰੀਬਾਂ ਤੱਕ ਪਹੁੰਚਾਇਆ ਰਾਸ਼ਨ
ਬਠਿੰਡਾ ਦੇ ਤਲਵੰਡੀ ਸਾਬੋ 'ਚ ਲੌਕਡਾਊਨ ਦੌਰਾਨ ਸਮਾਜ ਸੇਵੀ ਸੰਸਥਾ ਵੱਲੋਂ ਲੋੜਵੰਦਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਕਾਰਨ ਕੇਂਦਰ ਸਰਕਾਰ ਨੇ 14 ਅਪ੍ਰੈਲ ਤੱਕ ਪੂਰੇ ਦੇਸ਼ ਨੂੰ ਲੌਕਡਾਊਨ ਕਰ ਦਿੱਤਾ ਹੈ ਜਿਸ ਕਰਕੇ ਲੋਕਾਂ ਨੂੰ ਖਾਣ-ਪੀਣ ਦਾ ਸਮਾਨ ਨਹੀਂ ਮਿਲ ਰਿਹਾ ਹੈ। ਇਸ ਦੇ ਚਲਦਿਆਂ ਗ਼ਰੀਬ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਲਾਕ ਸਮੰਤੀ ਮੈਂਬਰ ਜਗਦੇਵ ਸਿੰਘ ਜੱਜਲ ਨੇ ਕਿਹਾ ਕਿ ਸਿਆਸਤਦਾਨਾਂ ਤੇ ਸਮਾਜ ਸੇਵੀ ਸੰਸਥਾ ਨੂੰ ਅਪੀਲ ਕੀਤੀ ਕਿ ਜ਼ਿਆਦਾ ਤੋਂ ਜ਼ਿਆਦਾ ਲੋੜਵੰਦਾਂ ਦੀ ਮਦਦ ਕੀਤੀ ਜਾਵੇ ਤੇ ਉਨ੍ਹਾਂ ਤੱਕ ਖਾਣ-ਪੀਣ ਦਾ ਸਮਾਨ ਪਹੁੰਚਾਇਆ ਜਾਵੇ। ਸਮਾਜ ਸੇਵੀ ਨੇ ਦੱਸਿਆ ਕਿ ਜਦੋਂ ਦਾ ਪੂਰੇ ਦੇਸ਼ ਲੌਕਡਾਊਨ ਹੋਇਆ ਹੈ, ਉਦੋਂ ਦਾ ਉਨ੍ਹਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਸਮਾਨ ਦਿੱਤਾ ਜਾ ਰਿਹਾ ਹੈ।