ਲੌਕਡਾਊਨ ਦੌਰਾਨ ਲੋਕ ਸਰਕਾਰ ਦੇ ਹੁਕਮਾਂ ਦੀ ਕਰਨ ਪਾਲਣਾ: ਡੀਸੀ - corona virus
ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਰੇ ਲੋਕ ਆਪਣੇ ਘਰਾਂ ਦੇ ਵਿੱਚ ਰਹਿਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਪਰਤੇ ਲੋਕਾਂ ਦੇ ਘਰ ਦੇ ਬਾਹਰ ਸਟੀਕਰ ਲਗਾ ਦਿੱਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਮਿਲਣ ਲਈ ਹੋਰ ਲੋਕ ਨਾ ਆਉਣ ਤੇ ਉਹ ਵੀ ਆਪਣੇ ਘਰ ਤੋਂ ਬਾਹਰ ਨਾ ਆਉਣ। ਉਨ੍ਹਾਂ ਕਿਹਾ ਕਿ ਸੋਮਵਾਰ ਤੋਂ ਹੀ ਪੰਜਾਬ 'ਚ ਕਰਫਿਊ ਵਰਗੇ ਹਾਲਾਤ ਬਣੇ ਹੋਏ ਹਨ। ਉਨ੍ਹਾਂ ਸਥਾਨਕ ਨਿਵਾਸੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਕਰਫਿਊ ਦਾ ਪਾਲਣ ਕਰਨ ਤੇ ਜਿਵੇਂ-ਜਿਵੇਂ ਸਰਕਾਰ ਹਿਦਾਇਤਾ ਦੇ ਰਹੀ ਹੈ ਉਸ ਦਾ ਪਾਲਣ ਕਰਨ।