ਛਾਪੇਮਾਰੀ ਦੌਰਾਨ ਪੁਲਿਸ ਨੇ 50 ਲੀਟਰ ਲਾਹਣ ਸਮੇਤ ਇੱਕ ਨੂੰ ਕੀਤਾ ਕਾਬੂ - ਛਾਪੇਮਾਰੀ
ਕਪੂਰਥਲਾ: ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਦੇ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਸੁਲਤਾਨਪੁਰ ਲੋਧੀ ਦੇ ਪਿੰਡ ਲਾਟੀਆਂਵਾਲ ਵਿੱਚ ਪੁਲਿਸ ਨੇ ਛਾਪੇਮਾਰੀ ਦੌਰਾਨ 50 ਕਿਲੋ ਲਾਹਣ ਦੇ ਨਾਲ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਐੱਸ.ਐੱਚ.ਓ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇੱਕ ਸੂਚਨਾ ਮਿਲੀ ਸੀ ਅਤੇ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਛਾਪੇਮਾਰੀ ਕੀਤੀ। ਮੁਲਜ਼ਮ ਦੀ ਪਹਿਚਾਣ ਲਾਜ਼ਮ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਲਾਟੀਆਂਵਾਲ ਵਜੋਂ ਹੋਈ ਹੈ ਜਿਸ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
Last Updated : Jan 3, 2021, 10:09 PM IST