ਮੁੱਖ ਮੰਤਰੀ ਚੰਨੀ ਦੇ ਭਾਣਜੇ ਦੀ ਗ੍ਰਿਫ਼ਤਾਰੀ ਵਾਲੀ ਵੀਡੀਓ ਆਈ ਸਾਹਮਣੇ - ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ
ਜਲੰਧਰ: ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ (ED arrests nephew of Charanjit Channi) ਕਰ ਲਿਆ ਹੈ। ਬੀਤੀ ਦੇਰ ਰਾਤ ਭੁਪਿੰਦਰ ਹਨੀ ਦਾ ਸਿਵਲ ਹਸਪਤਾਲ ਜਲੰਧਰ ਵਿਖੇ ਮੈਡੀਕਲ ਕਰਵਾਇਆ ਗਿਆ। ਅੱਜ ਭੁਪਿੰਦਰ ਸਿੰਘ ਹਨੀ ਨੂੰ ਮੋਹਾਲੀ ਵਿਖੇ ਸੀਬੀਆਈ ਕੋਰਟ ਵਿਚ ਪੇਸ਼ ਕੀਤਾ ਜਾਏਗਾ। ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰਨ ਦੀ ਵੀਡੀਓ ਵੀ ਸਾਹਮਣੇ ਆਈ ਹੈ।