ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਚਾਚਾ ਆਪ 'ਚ ਸ਼ਾਮਲ
ਚੰਡੀਗੜ੍ਹ: ਸਥਾਨਕ ਸੈਕਟਰ 39 ਸਥਿਤ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਦੀ ਅਗਵਾਈ ਵਿੱਚ ਕੈਬਿਨੇਟ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਚਾਚਾ ਭਗਵਾਨ ਦਾਸ ਸਿੰਗਲਾ ਆਪ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਭਗਵਾਨ ਦਾਸ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਅਕਾਲੀ ਦਲ ਦੀ ਸਰਕਾਰ ਤੋਂ ਵੱਧ ਭ੍ਰਿਸ਼ਟਾਚਾਰ ਕੀਤਾ ਤੇ ਲੋਕਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਤੇ ਲਗਾਤਾਰ ਕਾਂਗਰਸ ਸਰਕਾਰ ਝੂਠ ਬੋਲ ਰਹੀ ਹੈ। ਇਸ ਦੌਰਾਨ ਭਗਵਾਨ ਦਾਸ ਸਿੰਗਲਾ ਨੇ ਇਹ ਵੀ ਕਿਹਾ ਕਿ ਇਹ ਪਰਿਵਾਰਕ ਲੜਾਈ ਨਹੀਂ ਵਿਚਾਰਧਾਰਾ ਦੀ ਲੜਾਈ ਹੈ।