ਸ੍ਰੀ ਫ਼ਤਿਹਗੜ੍ਹ ਸਾਹਿਬ: ਲੌਕਡਾਊਨ ਦੌਰਾਨ ਐਤਵਾਰ ਨੂੰ ਬਾਜ਼ਾਰਾਂ 'ਚ ਪਸਰੀ ਸੁੰਨ - ਕੋਵਿਡ-19
ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਮਹਾਂਮਾਰੀ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਹਫ਼ਤੇ ਦੇ ਅਖ਼ਰੀਲੇ ਦੋ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਲੌਕਡਾਊਨ ਦਾ ਐਲਾਨ ਕੀਤਾ ਹੈ। ਇਸੇ ਦੇ ਨਾਲ ਹੀ ਐਤਵਾਰ ਦੇ ਦਿਨ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਬਜ਼ਾਰਾਂ 'ਚ ਸੁੰਨ ਪਸਰੀ ਹੋਈ ਹੈ ਕਿਉਂਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਸ਼ਨੀਵਾਰ ਨੂੰ ਸ਼ਾਮ ਦੇ 5 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਹੈ ਅਤੇ ਐਤਵਾਰ ਨੂੰ ਦੁਕਾਨਾਂ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਨੂੰ ਬਗੈਰ ਕਿਸੇ ਕੰਮ ਦੇ ਘਰੋਂ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਈਟੀਵੀ ਭਾਰਤ ਨਾਲ ਗ਼ੱਲਬਾਤ ਕਰਦਿਆਂ ਦੱਸਿਆ ਕਿ ਜੇ ਕਿਸੇ ਨੂੰ ਜ਼ਿਆਦਾ ਜ਼ਰੂਰੀ ਕੰਮ ਹੈ ਤਾਂ ਉਹ ਵਿਅਕਤੀ ਪਾਸ ਲੈ ਕੇ ਬਾਹਰ ਨਿਕਲ ਸਕਦਾ ਹੈ, ਬਿਨ੍ਹਾਂ ਪਾਸ ਦੇ ਕਿਸੇ ਨੂੰ ਵੀ ਘਰੋਂ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਹੈ।