ਅੰਮ੍ਰਿਤਸਰ ਦੀ 'ਆਪ' ਨੇ ਸੁਖਬੀਰ ਬਾਦਲ ਦਾ ਫੂਕਿਆ ਪੁਤਲਾ
ਅੰਮ੍ਰਿਤਸਰ: ਕੇਂਦਰੀ ਸਰਕਾਰ ਵੱਲੋਂ ਜਾਰੀ ਕੀਤੇ ਗਏ 3 ਆਰਡੀਨੈਂਸਾਂ ਵਿਰੁੱਧ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਇਸੇ ਦੇ ਅਧੀਨ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਰੋਸ ਸੁਖਬੀਰ ਬਾਦਲ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਤਲੇ ਫ਼ੂਕੇ ਗਏ। ਆਪ ਦੇ ਆਗੂਆਂ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਹਰਸਿਮਰਤ ਬਾਦਲ ਦੀ ਕੁਰਸੀ ਬਚਾਉਣ ਦੇ ਲਈ ਕੇਂਦਰੀ ਸਰਕਾਰ ਦੇ ਇਨ੍ਹਾਂ ਆਰਡੀਨੈਂਸਾਂ ਵਿੱਚ ਸਹਿਮਤੀ ਪ੍ਰਗਟਾਈ ਸੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਇਨ੍ਹਾਂ ਤਿੰਨਾਂ ਆਰਡੀਨੈਂਸਾਂ ਵਿੱਚ ਫ਼ਸਲ ਦਾ ਘੱਟ ਤੋਂ ਘੱਟ ਸਮਰਥਨ ਮੁੱਲ (ਐਮ.ਐੱਸ.ਪੀ) ਅਤੇ ਮੌਜੂਦਾ ਮੰਡੀਕਰਨ ਦੇ ਢਾਂਚੇ ਨੂੰ ਖ਼ਤਮ ਕਰਨ ਦਾ ਕਰਨ ਦੀ ਤਜਵੀਜ਼ ਹੈ।