ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਗਏ ਅਧਿਆਪਕਾਂ ਨਾਲ ਹੋਈ ਧੱਕਾ ਮੁੱਕੀ
ਸੰਗਰੂਰ 'ਚ EGS union ਦੇ ਅਧਿਆਪਕਾਂ ਨੇ ਸਿਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ। ਇਸ ਦੌਰਾਨ ਸਿੱਖਿਆ ਮੰਤਰੀ ਦੇ ਘਰ ਖੇਡ ਮੰਤਰੀ ਰਾਣਾ ਸੋਢੀ ਪੁਹੰਚੇ ਸਨ ਜਿਨ੍ਹਾਂ ਨੂੰ ਅਧਿਆਪਕਾਂ ਨੇ ਘੇਰਿਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਪੁਲਿਸ ਨੇ ਅਧਿਆਪਕਾਂ ਨਾਲ ਧੱਕਾ ਮੁੱਕੀ ਕੀਤੀ। ਇਸ ਬਾਰੇ ਅਧਿਆਪਕਾਂ ਨੇ ਦੱਸਿਆ ਕਿ ਉਹ ਕਾਫ਼ੀ ਲੰਮੇਂ ਸਮੇਂ ਤੋਂ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ ਤੇ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਹੈ। ਇਸ ਕਰਕੇ ਉਨ੍ਹਾਂ ਨੇ ਆਪਣਾ ਰੋਸ ਖੇਡ ਮੰਤਰੀ ਰਾਣਾ ਗੁਰਜੀਤ ਨੂੰ ਵੀ ਵਿਖਾਇਆ। ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ 'ਤੇ ਕੋਈ ਭਰੋਸਾ ਨਹੀਂ ਹੈ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
Last Updated : Sep 14, 2019, 7:52 PM IST