੧ਓ ਦਾ ਸ਼ਿਲਾਲੇਖ ਕਰਤਾਰਪੁਰ ਲਾਂਘੇ ਲਈ ਬਣੇਗਾ ਖਿੱਚ ਦਾ ਕੇਂਦਰ - 550ਵੇਂ ਗੁਰ ਪੁਰਬ
ਗੁਰਦਾਸਪੁਰ: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਨਵੰਬਰ ਮਹੀਨੇ ਵਿੱਚ ਖੁੱਲ੍ਹਣ ਜਾ ਰਿਹਾ ਹੈ। ਉੱਘੇ ਕਾਰੋਬਾਰੀ ਡਾ.ਐੱਸ.ਪੀ. ਸਿੰਘ ਉਬਰਾਏ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਵਿਖੇ ਖੋਲ੍ਹੇ ਜਾ ਰਹੇ ਲਾਂਘੇ ਦੇ ਮੁੱਖ ਦੁਆਰ 'ਤੇ 30 ਫ਼ੁੱਟ ਦੇ ਘੇਰੇ (ਚੌੰਕ) 'ਚ ਤਿਆਰ ਕਰਵਾਇਆ ਜਾ ਰਿਹਾ। ਇਸ ਬਾਰੇ ਡਾ.ਐੱਸ.ਪੀ. ਸਿੰਘ ਉਬਰਾਏ ਨੇ ਦੱਸਿਆ ਕਿ ਮੁੱਖ ਦੁਆਰ ਉੱਤੇ 31 ਫ਼ੁੱਟ ਉੱਚਾ ੧ਓ ਦਾ ਸ਼ਿਲਾਲੇਖ ਅਤੇ ਉਸ ਉੱਪਰ ਲੱਗਣ ਵਾਲੀ ਰਬਾਬ ਇੱਥੇ ਆਉਣ ਵਾਲੇ ਯਾਤਰੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਨੂੰ ਤਿਆਰ ਕਰਨ ਲਈ ਵਿਸ਼ੇਸ਼ ਆਰਕੀਟੈਕ ਦੀ ਸਹਾਇਤਾ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਘਾਂ ਖੁੱਲ੍ਹਣ ਦੇ ਨਾਲ ਇਥੇ ਬੇਰੋਜ਼ਗਾਰੀ ਦਾ ਸਾਹਮਣਾ ਕਰਨ ਵਾਲੇ ਲੋਕਾਂ ਨੂੰ ਰੋਜ਼ਗਾਰ ਮਿਲੇਗਾ।