ਬਜ਼ੁਰਗ ਮਾਤਾ ਨੇ ਪਾਈ ਵੋਟ - ਜ਼ਿਲ੍ਹਾ ਪ੍ਰਸ਼ਾਸਨ
ਸ੍ਰੀ ਮੁਕਤਸਰ ਸਾਹਿਬ: ਨਗਰ ਨਿਗਮ ਤੇ ਨਗਰ ਪੰਚਾਇਤ ਦੀਆਂ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਨਤੀਜੇ 17 ਫਰਵਰੀ ਨੂੰ ਆਉਣਗੇ ਤੇ ਇਨ੍ਹਾਂ ਚੋਣਾਂ ’ਚ ਲੋਕ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ ਤੇ ਆਪਣੀ ਵੋਟ ਭੁਗਤਾਅ ਰਹੇ ਹਨ। ਜੇਕਰ ਗੱਲ ਸ੍ਰੀ ਮੁਕਤਸਰ ਸਾਹਿਬ ਦੀ ਕੀਤੀ ਜਾਵੇ ਤਾਂ ਇਥੇ ਇੱਕ ਬਜ਼ੁਰਗ ਮਾਤਾ ਆਪਣੀ ਵੋਟ ਪਾ ਕੇ ਆਈ। ਇਸ ਮੌਕੇ ਬਜ਼ੁਰਗ ਵੋਟਰ ਨੇ ਈਟੀਵੀ ਭਾਰਤ ਦੇ ਪੱਤਰਕਾਰ ਨਾਲ ਗੱਲਬਾਤ ਕਰਦੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਬਹੁਤ ਹੀ ਵਧੀਆ ਕੀਤੇ ਗਏ ਹਨ, ਇਨ੍ਹਾਂ ਨੂੰ ਵੋਟ ਪਾਉਣ ’ਚ ਕੋਈ ਮੁਸ਼ਕਲ ਨਹੀਂ ਆਈ। ਉਨ੍ਹਾਂ ਕਿਹਾ ਕਿ ਉਹ ਅਸਾਨੀ ਨਾਲ ਅੰਦਰ ਜਾ ਕੇ ਵੋਟ ਭੁਗਤਾਅ ਆਏ ਹਨ।