ਭਾਰਤ ਬੰਦ ਦੌਰਾਨ ਬਜ਼ੁਰਗ ਮਹਿਲਾ ਦਾ ਕਤਲ - ਕਤਲ ਦਾ ਮਾਮਲਾ
ਜਲੰਧਰ: ਕਿਸਾਨਾਂ ਦੇ ਭਾਰਤ ਬੰਦ ਦੇ ਦੌਰਾਨ ਜਿੱਥੇ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਸੀ ਉੱਥੇ ਹੀ ਦੂਜੇ ਪਾਸੇ ਸ਼ਹਿਰ ’ਚ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸੰਤ ਵਿਹਾਰ ਇਲਾਕੇ ਚ ਇੱਕ ਬਜ਼ੁਰਗ ਮਹਿਲਾ ਦਾ ਅਣਪਛਾਤੇ ਵੱਲੋਂ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਬਜ਼ੁਰਗ ਮਹਿਲਾ ਘਰ ਚ ਇੱਕਲੀ ਰਹਿੰਦੀ ਸੀ। ਗੱਲ ਘੁੱਟ ਕੇ ਬਜ਼ੁਰਗ ਮਹਿਲਾ ਦਾ ਕਤਲ ਕੀਤਾ ਗਿਆ ਹੈ। ਪੁਲਿਸ ਦਾਇਹ ਵੀ ਕਹਿਣਾ ਹੈ ਕਿ ਮਹਿਲਾ ਦਾ ਇਹ ਕਤਲ ਲੁੱਟ ਦੇ ਇਰਾਦੇ ਚ ਨਹੀਂ ਕੀਤੀ ਗਈ ਹੈ। ਕਿਉਂਕਿ ਮਹਿਲਾ ਦੀ ਸੋਨੇ ਦੀ ਚੇਨ ਕੋਲ ਹੀ ਪਈ ਹੋਈ ਸੀ। ਫਿਲਹਾਲ ਉਨ੍ਹਾਂ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।