ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ 'ਤੇ ਚੋਣ ਕਮਿਸ਼ਨ ਦਾ ਡੰਡਾ, ਮੀਡੀਆ ਨੂੰ ਦੇਣੀ ਪਵੇਗੀ ਜਾਣਕਾਰੀ - punjab news
ਲੋਕਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਲੋਂ ਉਮੀਦਵਾਰਾਂ ਲਈ ਕੁਝ ਹਿਦਾਇਤਾਂ ਜਾਰੀ ਕੀਤੀਆਂ ਗਈਆ ਹਨ। ਪ੍ਰੈਸ ਨਾਲ ਗੱਲਬਾਤ ਕਰਦਿਆਂ ਐੱਸ ਕੇ ਰਾਜੂ ਨੇ ਦੱਸਿਆ ਕਿ ਚੋਣ ਉਮੀਦਵਾਰਾਂ ਨੂੰ ਆਪਣੇ ਖਿਲਾਫ਼ ਚੱਲ ਰਹੇ ਅਪਰਾਧਿਕ ਮਾਮਲਿਆਂ ਬਾਰੇ ਸਾਰੀ ਜਾਣਕਾਰੀ ਮੀਡੀਆ ਨੂੰ ਦੇਣੀ ਲਾਜ਼ਮੀ ਹੈ। ਅਪਰਾਧਿਕ ਮਾਮਲਿਆਂ ਬਾਰੇ ਜਾਣਕਾਰੀ ਦੇਣ ਦੀ ਆਖ਼ਰੀ ਤਾਰੀਕ 17 ਮਈ ਹੈ ਜੋ ਕਿ ਚੋਣ ਅਧਿਕਾਰੀ ਵੱਲੋਂ ਤੈਅ ਕੀਤੀ ਗਈ ਹੈ।