ਕਾਂਗਰਸ ਨੇ ਚੋਣਾਂ 'ਚ ਕੀਤੇ ਵਾਅਦੇ ਪੂਰੇ ਨਹੀਂ ਕੀਤੇ:ਸੋਮ ਪ੍ਰਕਾਸ਼ - ਕਾਂਗਰਸ
ਹੁਸ਼ਿਆਰਪੁਰ:ਕੈਪਟਨ ਦੇ ਅਸਤੀਫੇ ਉਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਚੋਣਾਂ ਦੌਰਾਨ ਕਾਂਗਰਸ (Congress) ਵੱਲੋਂ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਹੈ ਕਿ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ ਤਾਂ ਹੁਣ ਕਾਂਗਰਸੀ ਆਗੂ ਕਿਸ ਮੂੰਹ ਨਾਲ ਲੋਕਾਂ ਵਿਚ ਜਾਣਗੇ। ਜਦੋਂ ਉਨ੍ਹਾਂ ਨੂੰ ਨਵੇਂ ਮੁੱਖ ਮੰਤਰੀ (CM) ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਜਿਸ ਨੂੰ ਚਹਾਉਣ ਮੁੱਖ ਮੰਤਰੀ ਬਣਾ ਸਕਦੇ ਹਨ।