ਕਾਂਗਰਸ ਨੇ ਧੱਕੇੇਸ਼ਾਹੀ ਨਾਲ ਜਿੱਤੀਆਂ ਨਿਗਮ ਚੋਣਾਂ: ਮਜੀਠੀਆ
ਲੁਧਿਆਣਾ: ਵਿਧਾਨ ਸਭਾ ਚੋਣਾਂ 2017 ਦੌਰਾਨ ਆਪ ਨੇਤਾ ਸੰਜੇ ਸਿੰਘ ਵੱਲੋਂ ਬਿਆਨ ਨੂੰ ਲੈ ਕੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਲੁਧਿਆਣਾ ਕੋਰਟ ਵਿਚ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਸੀ, ਜਿਸਦੇ ਚਲਦਿਆਂ ਬੁੱਧਵਾਰ ਨੂੰ ਬਿਕਰਮ ਮਜੀਠੀਆ ਲੁਧਿਆਣਾ ਆਪਣੇ ਬਿਆਨ ਦਰਜ ਕਰਵਾਉਣ ਲਈ ਪਹੁੰਚੇ ਸਨ। ਇਸ ਮੌਕੇ ਮਿਉਂਸੀਪਲ ਚੋਣਾਂ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਾਂਗਰਸ ਵੱਲੋਂ ਧੱਕੇਸ਼ਾਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਅਕਾਲੀ ਦਲ ਨੇ ਜਿੱਤ ਹਾਸਿਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਈ ਉਮੀਦਵਾਰਾਂ ’ਤੇ ਝੂਠੇ ਮਾਮਲੇ ਵੀ ਦਰਜ ਕੀਤੇ ਗਏ ਹਨ, ਪਰ ਅਕਾਲੀ ਦਲ ਵੱਲੋਂ ਡਟ ਕੇ ਮੁਕਾਬਲਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਥਾਵਾਂ ’ਤੇ ਕਾਂਗਰਸ ਪਾਰਟੀ ਦੀ ਹੋਈ ਜਿੱਤ ਨੂੰ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ।