ਤਾਲਾਬੰਦੀ ਦੌਰਾਨ ਭੇਜੇ ਬਿਜਲੀ ਦੇ ਬਿੱਲ ਮੁਆਫ ਕੀਤੇ ਜਾਣੇ ਚਾਹੀਦੇ ਹਨ : ਆਪ
ਰੂਪਨਗਰ: ਜਿੱਥੇ ਇੱਕ ਪਾਸੇ ਕੋਰੋਨਾ ਮਹਾਂਮਾਰੀ ਦਾ ਕਹਿਰ ਹੈ ਉੱਥੇ ਹੀ ਦੂਜੇ ਪਾਸੇ ਰਾਜਨੀਤਿਕ ਪਾਰਟੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਰੂਪਨਗਰ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਆਮ ਆਦਮੀ ਪਾਰਟੀ ਦੇ ਨੇਤਾ ਹਰਪ੍ਰੀਤ ਕਾਹਲੋਂ ਨੇ ਦੱਸਿਆ ਕਿ ਇੱਕ ਪਾਸੇ ਕੈਪਟਨ ਸਰਕਾਰ ਕੋਰੋਨਾ ਮਹਾਂਮਾਰੀ 'ਚ ਜਨਤਾ ਨੂੰ ਰਾਹਤ ਦੇਣ ਦੀ ਗੱਲ ਆਖ ਰਹੀ ਹੈ, ਦੂਜੇ ਪਾਸੇ ਲੌਕਡਾਊਨ ਅਤੇ ਕਰਫਿਊ ਦੇ ਦੌਰਾਨ ਜਨਤਾ ਨੂੰ ਐਵਰੇਜ ਬਿੱਲ ਭੇਜ ਰਹੀ ਹੈ, ਜੋ ਬਹੁਤ ਜ਼ਿਆਦਾ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਇਹ ਸਾਰੇ ਬਿਜਲੀ ਦੇ ਬਿੱਲਾਂ ਨੂੰ ਮਾਫ਼ ਕਰੇ।