ਪੰਜਾਬ

punjab

ETV Bharat / videos

ਪਾਵਰਕਾਮ ਅਤੇ ਪੈਨਸ਼ਨਰ ਐਸੋਸੀਏਸ਼ਨ ਮੁਲਾਜ਼ਮਾਂ ਨੇ ਬਿਜਲੀ ਦਫ਼ਤਰ ਬਾਹਰ ਕੀਤਾ ਰੋਸ ਪ੍ਰਦਰਸ਼ਨ

By

Published : Dec 6, 2019, 8:42 AM IST

ਫਗਵਾੜਾ : ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਮਿਲਣ ਵਾਲੇ ਲਾਭ 'ਤੇ ਰੋਕ ਲਗਾਉਣ ਨੂੰ ਲੈ ਕੇ ਪਾਵਰਕਾਮ ਅਤੇ ਪੈਨਸ਼ਨਰ ਐਸੋਸੀਏਸ਼ਨ ਮੁਲਾਜ਼ਮਾਂ ਨੇ ਬਿਜਲੀ ਦਫ਼ਤਰ ਬਾਹਰ ਕੀਤਾ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਬੰਗਾ ਰੋਡ ਫਗਵਾੜਾ ਉੱਤੇ ਤੀਜੇ ਦਿਨ ਵੀ ਧਰਨਾ ਜਾਰੀ ਰੱਖਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਪਾਵਰਕਾਮ ਦੇ ਮੁਲਾਜ਼ਮਾਂ ਦੀ ਪਿਛਲੇ ਮਹੀਨੇ ਦੀ ਤਨਖ਼ਾਹ ਅਤੇ ਉਨ੍ਹਾਂ ਦੀਆਂ ਪਿਛਲੇ ਕਈ ਸਾਲਾਂ ਤੋਂ ਚੱਲ ਰਹੀਆਂ ਮੰਗਾਂ ਦਾ ਹੁਣ ਤੱਕ ਨਿਪਟਾਰਾ ਨਹੀਂ ਕੀਤਾ ਹੈ।ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਬਿਜਲੀ ਬੋਰਡ ਦਫਤਰ ਦੇ ਬਾਹਰ ਤੀਜੇ ਦਿਨ ਵੀ ਧਰਨਾ ਜਾਰੀ ਰੱਖਿਆ ਗਿਆ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਅਤੇ ਪਿਛਲੇ ਸਮੇਂ ਦੀਆਂ ਤਨਖਾਹਾਂ ਨਹੀਂ ਦਿੰਦੀ ਤਾਂ ਉੱਹ ਸੂਬਾ ਪੱਧਰ 'ਤੇ ਧਰਨਾ ਪ੍ਰਦਰਸ਼ਨ ਕਰਨਗੇ। ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ABOUT THE AUTHOR

...view details