ਫ਼ਤਿਹਗੜ੍ਹ ਸਾਹਿਬ: ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਦੀ ਭੁੱਖ ਹੜਤਾਲ 14ਵੇਂ ਦਿਨ ਵੀ ਜਾਰੀ - punjab ut employee
ਫ਼ਤਿਹਗੜ੍ਹ ਸਾਹਿਬ: ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵੱਲੋਂ ਮੰਗਾਂ ਨੂੰ ਲੈ ਕੇ ਚੱਲ ਰਹੀ ਭੁੱਖ ਹੜਤਾਲ ਮੰਗਲਵਾਰ 14ਵੇਂ ਦਿਨ ਵੀ ਜਾਰੀ ਰਹੀ। ਪ੍ਰਦਰਸ਼ਨਕਾਰੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਕਨਵੀਨਰ ਅਵਤਾਰ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੰਗਾਂ ਸਬੰਧੀ ਯੂਨੀਅਨ ਨਾਲ ਮੀਟਿੰਗ ਕਰਕੇ ਛੇਵੇਂ ਪੇ-ਕਮਿਸ਼ਨ ਦੀ ਰਿਪੋਰਟ, ਡੀ. ਏ. ਦੀਆਂ ਕਿਸ਼ਤਾਂ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਆਦਿ ਮੰਗਾਂ ਜਲਦੀ ਲਾਗੂ ਕੀਤੇ ਜਾਣ ਦਾ ਇਕਰਾਰ ਕੀਤਾ ਗਿਆ ਸੀ ਪਰ ਹੁਣ ਵਾਅਦੇ ਤੋਂ ਮੁੱਕਰ ਗਈ ਹੈ। ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਥੇਬੰਦੀ ਦੀਆਂ ਪ੍ਰਵਾਨ ਕੀਤੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਮੁਲਾਜ਼ਮ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੇ।