ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਨੰਗੇ ਪਿੰਡੇ ਕੈਬਿਨੇਟ ਦਾ ਕੀਤਾ ਪਿੱਟ ਸਿਆਪਾ
ਕੁੰਭਕਰਨੀ ਨੀਂਦ ਵਿੱਚ ਸੁੱਤੀ ਸੂਬੇ ਦੀ ਸਰਕਾਰ ਨੂੰ ਜਗਾਉਣ ਲਈ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸੂਬਾ ਕਮੇਟੀ ਦੇ ਦਿੱਤੇ ਫੈਸਲੇ ਤਹਿਤ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਨੰਗੇ ਪਿੰਡੇ ਪੀਪੇ ਖੜਕਾ ਕੇ ਕੈਬਨਿਟ ਸਬ ਕਮੇਟੀ ਦੇ ਪੁਤਲੇ ਫੂਕੇ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।