ਪਬਲਿਕ ਹੈਲਥ ਡਿਪਾਰਟਮੈਂਟ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ - Public health department updates
ਸ੍ਰੀ ਮੁਕਤਸਰ ਵਿੱਚ ਪਬਲਿਕ ਹੈਲਥ ਡਿਪਾਰਟਮੈਂਟ ਦੇ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ, ਇਸ ਦਾ ਕਾਰਨ ਇਹ ਸੀ ਕਿ ਦੋ ਮੁਲਾਜ਼ਮ ਪੱਕੇ ਹੋਣ ਦੇ ਬਾਵਜੂਦ ਵੀ ਘੱਟ ਤਨਖ਼ਾਹ ਲੈ ਰਹੇ ਹਨ। ਇਸ ਬਾਰੇ ਐਕਸੀਅਨ ਸੀਵਰੇਜ ਵਿਭਾਗ ਨੇ ਧਰਨਾ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦੇ ਰੋਸ ਨੂੰ ਦੇਖਦਿਆਂ ਮੁਲਾਜ਼ਮਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਚਾਰ ਮੁੱਖ ਮੰਗਾਂ 'ਚੋਂ ਇੱਕ ਮੰਨ ਲਈ ਤੇ ਹੋਰ 3 ਮੰਗਾਂ ਮੰਨਣ ਲਈ ਕੁਝ ਦਿਨਾਂ ਦਾ ਸਮਾਂ ਮੰਗਿਆ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਹੋਰ ਮੰਗਾਂ ਨਾ ਮੰਨੀਆਂ ਤਾਂ ਉਹ ਆਪਣਾ ਸੰਘਰਸ਼ ਤੇਜ਼ ਕਰਨਗੇ।