ਮੁਲਾਜ਼ਮਾਂ ਵੱਲੋਂ ਡੀਸੀ ਦਫ਼ਤਰ ਬਾਹਰ ਕੀਤੀ ਨਾਅਰੇਬਾਜ਼ੀ - Protest by employees
ਬਠਿੰਡਾ: ਬਠਿੰਡਾ ਤਹਿਸੀਲ ਦੇ ਕਰਮਚਾਰੀਆਂ ਵੱਲੋਂ ਮੰਗਾਂ ਦੇ ਸਬੰਧ ਵਿੱਚ ਅੱਜ ਡੀਸੀ ਦਫ਼ਤਰ ਦੇ ਬਾਹਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਰਮਚਾਰੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਨਾਜਾਇਜ਼ ਮਾਮਲੇ ਦਰਜ ਕਰ ਰਹੀ ਹੈ ਉਨ੍ਹਾਂ ਨੂੰ ਤੁਰੰਤ ਵਾਪਸ ਲਿਆ ਜਾਵੇ। ਇਸ ਸਬੰਧੀ ਮੁਲਾਜ਼ਮ ਆਗੂ ਮੇਘ ਸਿੰਘ ਨੇ ਦੱਸਿਆ ਕਿ ਤਰਨ ਤਾਰਨ ਵਿੱਚ ਇੱਕ ਨਾਇਬ ਤਹਿਸੀਲਦਾਰ ਅਤੇ ਦੋ ਪਟਵਾਰੀਆਂ ਤੇ ਇੰਤਕਾਲ ਗਲਤ ਹੋਣ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ ਜੇ ਉਨ੍ਹਾਂ ਕੋਲੋਂ ਕੰਮ ਕਰਦਿਆਂ ਕੋਈ ਗਲਤੀ ਹੋ ਗਈ ਤਾਂ ਏਡੀ ਵੱਡੀ ਸਜ਼ਾ ਨਹੀਂ ਦੇਣੀ ਚਾਹੀਦੀ। ਇਸ ਲਈ ਇਹ ਜੋ ਮਾਮਲੇ ਦਰਜ ਕੀਤੇ ਗਏ ਹਨ ਇਨ੍ਹਾਂ ਨੂੰ ਤੁਰੰਤ ਵਾਪਸ ਲਿਆ ਜਾਵੇ ਨਹੀਂ ਤਾਂ ਅਸੀਂ ਅਣਮਿੱਥੇ ਸਮੇਂ ਲਈ ਕੰਮ ਬੰਦ ਕਰ ਦੇਵਾਂਗੇ।