ਪੰਜਾਬ

punjab

ETV Bharat / videos

ਜਲ ਸਪਲਾਈ ਯੂਨੀਅਨ ਦੇ ਵਰਕਰਾਂ ਵੱਲੋਂ ਡੀਸੀ ਦਫ਼ਤਰ ਬਾਹਰ ਪ੍ਰਦਰਸ਼ਨ - protest against Punjab government

By

Published : Nov 20, 2021, 1:55 PM IST

ਜਲੰਧਰ: ਡੀਸੀ ਦਫ਼ਤਰ (DC office) ਦੇ ਬਾਹਰ ਜਲ ਸਪਲਾਈ ਯੂਨੀਅਨ ਦੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਇਹ ਪਿਛਲੇ 2 ਦਿਨਾਂ ਤੋਂ ਲਗਾਤਾਰ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ, ਪਰ ਜੋ ਉਨ੍ਹਾਂ ਦੀਆਂ ਮੰਗਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਇਨ੍ਹਾਂ ਪ੍ਰਦਰਸ਼ਨਕਾਰੀਆ ਦਾ ਕਹਿਣਾ ਹੈ ਕਿ ਉਹ ਪਿਛਲੇ 15 ਸਾਲਾਂ ਤੋਂ ਕੱਚੇ ਮੁਲਾਜ਼ਮ (Employees) ਦੇ ਤੌਰ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ (Government of Punjab) 36 ਹਜ਼ਾਰ ਕੱਚੇ ਮੁਲਾਜ਼ਮਾਂ (Employees) ਨੂੰ ਪੱਕੇ ਕਰਨ ਦੀ ਗੱਲ ਕਹਿ ਰਹੀ ਹੈ, ਇਨ੍ਹਾਂ ਮੁਲਾਜ਼ਮਾਂ (Employees) ਵਿੱਚ ਉਨ੍ਹਾਂ ਦਾ ਵਿਭਾਗ ਨਹੀਂ ਸ਼ਾਮਲ ਕੀਤਾ ਗਿਆ।

ABOUT THE AUTHOR

...view details