ਮਾਨਸਾ ਡੀਸੀ ਦਫ਼ਤਰ ਅੱਗੇ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਨੇ ਭੁੱਖ ਹੜਤਾਲ ਅਰੰਭੀ - punjab ut employee front
ਮਾਨਸਾ: ਡੀਸੀ ਦਫ਼ਤਰ ਅੱਗੇ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਨੇ ਮੰਗਾਂ ਨੂੰ ਲੈ ਕੇ ਬੁੱਧਵਾਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਜਥੇਬੰਦੀ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਗੱਲਬਾਤ ਲਈ ਫ਼ਰੰਟ ਨੂੰ ਮੀਟਿੰਗ ਦਾ ਸਮਾਂ ਦੇਵੇ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਅਨੇਕਾਂ ਵਾਰੀ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪਰ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ, ਜਿਸ ਕਾਰਨ ਸਮੁੱਚੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਰੋਸ ਹੈ। ਜੇਕਰ ਛੇਤੀ ਮੀਟਿੰਗ ਦਾ ਸਮਾਂ ਨਾ ਦਿੱਤਾ ਗਿਆ ਤਾਂ ਉਲੀਕੇ ਗਏ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ 19 ਅਕਤੂਬਰ ਤੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ, ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।