ਮੁਲਾਜ਼ਮਾਂ ਨੇ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਕੀਤਾ ਚੱਕਾ ਜਾਮ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ
ਅੰਮ੍ਰਿਤਸਰ: ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅੰਮ੍ਰਿਤਸਰ ਵੱਲੋਂ ਸੂਬਾ ਸਰਕਾਰ ਦੇ ਖਿਲਾਫ਼ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਉਹਨਾਂ ਵੱਲੋਂ ਆਪਣੀਆ ਹੱਕੀ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਨੂੰ ਜਮ੍ਹ ਕੇ ਕੋਸ਼ਿਆ ਅਤੇ ਕਿਹਾ ਕਿ ਸਰਕਾਰ ਮੁਲਾਜਮਾਂ ਨਾਲ ਹਰ ਪੱਖੋਂ ਧੱਕਾ ਕਰਨ ਵਿੱਚ ਲੱਗੀ ਹੋਈ ਹੈ। ਜਿਸਦੇ ਚੱਲਦੇ ਮੁਲਾਜ਼ਮ ਜਥੇਬੰਦੀਆਂ ਇੱਕ ਜੁੱਟ ਹੋ ਸੂਬਾ ਸਰਕਾਰ ਦੇ ਖਿਲਾਫ਼ ਸੜਕਾਂ 'ਤੇ ਉਤਰ ਕੇ ਰੋਸ਼ ਮੁਜਾਹਰੇ ਕਰਨ ਨੂੰ ਮਜਬੂਰ ਹੈ।