ਸਰਕਾਰ ਖਿਲਾਫ਼ 108 ਐਂਬੂਲੈਂਸ ਦੇ ਮੁਲਾਜ਼ਮਾਂ ਵੀ ਖੋਲ੍ਹਿਆ ਮੋਰਚਾ - ਸਰਕਾਰ ਮੁਲਾਜ਼ਮ ਹਿਤੈਸ਼ੀ ਹੋਣ ਦਾ ਦਾਅਵਾ
ਅੰਮ੍ਰਿਤਸਰ : ਪੰਜਾਬ 'ਚ ਆਪਣੀਆਂ ਮੰਗਾਂ ਨੂੰ ਲੈਕੇ ਵੱਖ-ਵੱਖ ਵਰਗ ਪਹਿਲਾਂ ਹੀ ਸੰਘਰਸ਼ ਕਰ ਰਿਹਾ ਹੈ। ਹੁਣ 108 ਐਂਬੂਲੈਂਸ ਦੇ ਮੁਲਾਜ਼ਮਾਂ ਵਲੋਂ ਵੀ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਥੇ ਸਰਕਾਰ ਮੁਲਾਜ਼ਮ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ ਉਥੇ ਹੀ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ 108 ਐਬੂਲੈਂਸ ਮੁਲਾਜਮਾਂ ਨੂੰ ਵੀ ਪੱਕੇ ਕਰਨ ਬਾਰੇ ਵਿਚਾਰ ਕਰੇ। ਉਨ੍ਹਾਂ ਦਾ ਕਹਿਣਾ ਕਿ ਬੀਤੇ ਦਸ ਸਾਲਾਂ ਤਂ ਉਹ ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰ ਰਹੇ ਹਨ ਜੋ ਕਿ ਕਦੇ ਵੀ ਵਧਾਈਆਂ ਨਹੀ ਗਈਆਂ। ਉਨ੍ਹਾਂ ਦਾ ਕਹਿਣਾ ਕਿ ਘਰ ਦਾ ਖਰਚ ਬਹੁਤ ਮੁਸ਼ਕਿਲ ਨਾਲ ਚੱਲਦਾ ਹੈ ਅਤੇ ਉਹ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਹ ਜਲਦ ਤੋਂ ਜਲਦ ਸਾਡੀਆਂ ਮੰਗਾਂ 'ਤੇ ਵਿਚਾਰ ਕਰਦਿਆ ਸਾਨੂੰ ਪੱਕਿਆ ਕਰੇ।