ਫਿਰੋਜ਼ਪੁਰ: ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਕੀਤਾ ਭੰਡੀ ਪ੍ਰਚਾਰ - ਫਿਰੋਜ਼ਪੁਰ
ਫਿਰੋਜ਼ਪੁਰ: ਜ਼ਿਲ੍ਹੇ ਦੇ ਬੱਸ ਸਟੈਂਡ ਚ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦਾ ਭੰਡੀ ਪ੍ਰਚਾਰ ਕੀਤਾ ਗਿਆ। ਇਸ ਮੌਕੇ ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦਾ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਆਪਣੇ ਕੀਤੇ ਹੋਏ ਇੱਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ। ਸੂਬੇ ਚੋਂ ਨਾ ਹੀ ਨਸ਼ੇ ਨੂੰ ਖਤਮ ਕੀਤਾ ਅਤੇ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ। ਜਿਸ ਕਾਰਨ ਉਨ੍ਹਾਂ ਵੱਲੋਂ ਲੋਕਾਂ ਨੂੰ ਇਨ੍ਹਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਰੇਸ਼ਮ ਸਿੰਘ ਨੇ ਇਹ ਵੀ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਵੱਲੋਂ 5-6 ਜੂਨ ਨੂੰ ਟਰਾਂਸਟੋਪਰਟ ਮੰਤਰੀ ਸਮੇਤ ਕੈਬਨਿਟ ਸਬ ਕਮੇਟੀ ਦੇ ਗੇਟਾਂ ਅੱਗੇ ਧਰਨਾ ਦਿੱਤਾ ਜਾਵੇਗਾ।