ਸ੍ਰੀ ਅਨੰਦਪੁਰ ਸਾਹਿਬ 'ਚ ਟੋਲ ਪਲਾਜ਼ਾ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
ਰੂਪਨਗਰ: ਕਿਸਾਨੀ ਸੰਘਰਸ਼ ਕਾਰਣ ਪੰਜਾਬ ਦੇ ਟੋਲ ਪਲਾਜ਼ਾ 'ਤੇ ਲਗਭਗ 4 ਮਹੀਨੇ ਤੋਂ ਕਿਸਾਨ ਜਥੇਬੰਦੀਆਂ ਧਰਨੇ ਲਾ ਕੇ ਬੈਠੀਆਂ ਹਨ। ਇਸ ਦੇ ਚਲਦੇ ਟੋਲ ਪਲਾਜ਼ਾ 'ਤੇ ਕੰਮ ਕਰਨ ਵਾਲੇ ਕਰਮਚਾਰੀ ਵੀ ਬੇਰੁਜ਼ਗਾਰ ਹੋ ਗਏ ਹਨ। ਸ੍ਰੀ ਅਨੰਦਪੁਰ ਸਾਹਿਬ 'ਚ ਰੋਹਨ ਰਾਜਦੀਪ ਟੋਲ ਪਲਾਜ਼ਾ ਦੇ ਕਰਮਚਾਰੀਆਂ ਮੁੜ ਤੋਂ ਟੋਲ ਪਲਾਜ਼ੇ ਖੁੱਲ੍ਹਵਾਉਣ ਲਈ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਕਰਮਚਾਰੀਆਂ ਨੇ ਗੱਲ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ ਦੇ ਚਲਦੇ ਟੋਲ ਪਲਾਜ਼ਾ ਬੰਦ ਹੋਣ ਕਾਰਨ ਇਥੇ 80 ਮੁਲਾਜ਼ਮ ਬੇਰੁਜ਼ਗਾਰ ਹੋ ਚੁੱਕੇ ਹਨ ਤੇ ਆਰਥਿਕ ਮੰਦੀ ਕਾਰਨ ਉਨ੍ਹਾਂ ਲਈ ਗੁਜ਼ਾਰਾ ਕਰਨਾ ਔਖਾ ਹੋ ਰਿਹਾ ਹੈ। ਇਸ ਦੇ ਲਈ ਉਹ ਰੂਪਨਗਰ ਦੇ ਡੀਸੀ ਨੂੰ ਮੰਗ ਪੱਤਰ ਸੌਂਪਣਗੇ ਤਾਂ ਜੋ ਜਲਦ ਤੋਂ ਜਲਦ ਟੋਲ ਪਲਾਜ਼ੇ ਖੁੱਲ੍ਹ ਸਕਣ।