ਸਰਕਾਰ ਖਿਲਾਫ ਸੜਕਾ 'ਤੇ ਉਤਰੇ ਕੱਚੇ ਕਰਮਚਾਰੀ - raw Employees
ਪਟਿਆਲਾ:ਸੂਬੇ ਭਰ ਦੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਸੜਕਾਂ 'ਤੇ ਹਨ ਇਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਘਰ-ਘਰ ਨੌਕਰੀ ਦਿੱਤੀ ਜਾਵੇਗੀ। ਉੱਥੇ ਇਨ੍ਹਾਂ ਦਾਅਵਿਆਂ ਦੀ ਫੂਕ ਨਿਕਲਦੀ ਵਿਖਾਈ ਦੇ ਰਹੀ ਹੈ। ਜਿਸ ਦੇ ਤਹਿਤ ਨਾਭਾ ਵਿਖੇ ਪਸ਼ੂ ਪਾਲਣ ਵਿਭਾਗ ਦੇ ਕੱਚੇ ਕਰਮਚਾਰੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਹ ਕਰਮਚਾਰੀ ਪਿਛਲੇ 25 ਸਾਲਾਂ ਤੋਂ ਕੱਚੇ ਹਨ। ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਸਿਰਫ 8700 ਰੁਪਏ ਦੀ ਤਨਖ਼ਾਹ ਨਾਲ ਹੀ ਘਰ ਦਾ ਗੁਜ਼ਾਰਾ ਕਰ ਰਹੇ ਹਨ।ਇਸ ਮੌਕੇ ਤੇ ਸੂਬਾਈ ਆਗੂ ਦਰਸ਼ਨ ਸਿੰਘ ਬੇਲੂਮਾਜਰਾ ਅਤੇ ਪਸ਼ੂ ਪਾਲਣ ਦੇ ਕੱਚੇ ਕਰਮਚਾਰੀ ਦੇ ਪ੍ਰਧਾਨ ਚਮਕੌਰ ਸਿੰਘ ਨੇ ਕਿਹਾ ਕਿ ਦਿਨੋਂ-ਦਿਨ ਜਿੱਥੇ ਵਧਦੀ ਮਹਿੰਗਾਈ ਦੇ ਕਾਰਨ ਦੋ ਟਾਈਮ ਦੀ ਰੋਟੀ ਖਾਣਾ ਮੁਸ਼ਕਲ ਹੈ। ਉਧਰ ਪਸ਼ੂ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ: ਰਮਜਾਨ ਖਾਨ ਨੇ ਇਨ੍ਹਾਂ ਕੱਚੇ ਕਰਮਚਾਰੀਆਂ ਦੀ ਸਮੱਸਿਆ ਦੇ ਹੱਲ ਲਈ ਮੀਟਿੰਗ ਰੱਖ ਦਿੱਤੀ ਹੈ ਅਤੇ ਛੇਤੀ ਹੀ ਹੱਲ ਹੋਣ ਦਾ ਹੱਲ ਹੋਣ ਦੀ ਆਸ ਹੈ। ਉਨ੍ਹਾਂ ਇਹ ਵੀ ਮੰਨਿਆ ਕਿ 8700 ਰੁਪਏ ਤਨਖਾਹ ਨਾਲ ਗੁਜ਼ਾਰਾ ਨਹੀਂ ਹੋਣਾ ਮੁਸਕਿਲ ਹੈ। ਸਰਕਾਰ ਨੂੰ ਇਨ੍ਹਾਂ ਬਾਰੇ ਸੋਚਣਾ ਚਾਹੀਦਾ ਹੈ..।