ਸਿਹਤ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ - ਨਾਅਰੇਬਾਜ਼ੀ ਕੀਤੀ ਗਈ
ਸਿਵਲ ਹਸਪਤਾਲ ਦੇ ਬਾਹਰ ਸਿਹਤ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਉਨ੍ਹਾਂ ਨੇ ਆਪਣੀ ਜਾਨ ਹਥੇਲੀ ਤੇ ਰੱਖ ਕੇ ਲੋਕਾਂ ਦੀ ਸੇਵਾ ਕੀਤੀ। ਸਰਕਾਰ ਉਨ੍ਹਾਂ ਵੱਲ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਉਨ੍ਹਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ, ਤਾਂ ਜੋ ਉਹ ਆਪਣੇ ਪਰਿਵਾਰਾਂ ਨੂੰ ਸਹੀ ਤਰੀਕੇ ਨਾਲ ਪਾਲ ਸਕਣ।