ਜਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਕੈਬਿਨੇਟ ਮੰਤਰੀ ਦੇ ਘਰ ਬਾਹਰ ਭੁੱਖ ਹੜਤਾਲ ਜਾਰੀ - ਮੁਲਜ਼ਮਾਂ ਵੱਲੋਂ ਕੈਬਿਨੇਟ ਮੰਤਰੀ ਦੇ ਘਰ ਬਾਹਰ ਭੁੱਖ ਹੜ੍ਹਤਾਲ
ਸੰਗਰੂਰ: ਮਲੇਰਕੋਟਲਾ 'ਚ ਜਲ ਸਪਲਾਈ ਵਿਭਾਗ ਦੇ ਮੁਲਜ਼ਮਾਂ ਵੱਲੋਂ ਕੈਬਿਨੇਟ ਮੰਤਰੀ ਦੇ ਘਰ ਬਾਹਰ ਭੁੱਖ ਹੜਤਾਲ ਜਾਰੀ ਹੈ। ਮੁਲਜ਼ਮਾਂ ਵੱਲੋਂ ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ ਦੇ ਘਰ ਬਾਹਰ ਇਹ ਭੁੱਖ ਹੜਤਾਲ ਲਗਭਗ 46 ਦਿਨਾਂ ਤੋਂ ਜਾਰੀ ਹੈ। ਇਸ ਮੌਕੇ ਮੀਡੀਆ ਨਾਲ ਰੁਬਰੂ ਹੁੰਦੇ ਹੋਏ ਮੁਲਜ਼ਮਾਂ ਨੇ ਕਿਹਾ ਕਿ ਜਲ ਵਿਭਾਗ 'ਚ ਉਹ ਠੇਕੇ 'ਤੇ ਬੈਠੇ ਹਨ। ਉਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਲ ਵਿਭਾਗ ਵੱਲੋਂ ਇਨ੍ਹਾਂ ਨੂੰ ਅਜਿਹੇ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਜਿਸ ਰਾਹੀਂ ਇਨ੍ਹਾਂ ਨੂੰ ਕੰਮ ਤੋਂ ਹਟਾਉਣ ਦੇ ਸੰਕੇਤ ਮਿਲ ਰਹੇ ਹਨ। ਇਸ ਸਬੰਧੀ ਉਹ ਕੈਬਿਨੇਟ ਮੰਤਰੀ ਸਣੇ ਵਿਭਾਗ ਦੇ ਕਈ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰ ਚੁੱਕੇ ਹਨ, ਪਰ ਕੋਈ ਸੁਣਵਾਈ ਨਾ ਹੋਣ ਦੇ ਚਲਦੇ ਉਨ੍ਹਾਂ ਨੂੰ ਭੁੱਖ ਹੜ੍ਹਤਾਲ ਕਰਨੀ ਪਈ। ਉਨ੍ਹਾਂ ਆਖਿਆ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨਿਆਂ ਗਈਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।